ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਗੁਰਦੁਆਰਾ ਬਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਧੁਪ ਠੰਡ ਤੇ ਬਾਰਿਸ਼ ਤੋਂ ਬਚਾਅ ਲਈ ਚਰਨ ਕੁੰਡ ਤੋਂ ਦਰਬਾਰ ਸਾਹਿਬ ਤੱਕ ਸੁੰਦਰ ਦਿੱਖ ਵਾਲਾ ਮਜਬੂਤ ਸ਼ੈੱਡ ਤਿਆਰ ਕੀਤਾ ਗਿਆ ਹੈ।
ਲੰਗਰ ਹਾਲ ਦੀ ਵਿਸ਼ਾਲ ਇਮਾਰਤ :
ਸ੍ਰੀ ਗੁਰੂ ਰਾਮਦਾਸ ਜੀ ਦੇ 350ਵੇਂ ਗੁਰਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਰਾਏ ਜਾਣ ਵਾਲੇ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਨਵਾਂ ਲੰਗਰ ਹਾਲ ਅਤੇ ਰਸੋਈ ਤਿਆਰ ਕੀਤੇ ਜਾਣ ਦੀ ਸੇਵਾ ਵੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਬਾਬਾ ਜੀ ਨੇ ਕੇਵਲ 90 ਦਿਨਾਂ ਦੇ ਰਿਕਾਰਡ ਸਮੇਂ ਦੇ ਵਿੱਚ ਲੰਗਰ ਤੇ ਰਸੋਈ ਘਰ ਦੀ ਦੋ ਮੰਜ਼ਿਲਾਂ ਖੁੱਲੀ ਡੁੱਲ੍ਹੀ ਇਮਾਰਤ ਤਿਆਰ ਕਰਕੇ ਪ੍ਰਬੰਧਕਾਂ ਨੂੰ ਸੌਂਪ ਦਿੱਤੀ ਅਤੇ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਿਲ ਹੋਣ ਆਈਆਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਸ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਛਕਿਆ। ਲੰਗਰ ਦੀ ਨਵੀਂ ਇਮਾਰਤ ਬਣਨ ਨਾਲ ਪ੍ਰਕਰਮਾ ਬਹੁਤ ਖੁੱਲੀ ਹੋ ਗਈ ਹੈ। ਇਸ ਦੀ ਬੇਸਮੈਂਟ ਨੂੰ ਪਾਰਕਿੰਗ ਵਜੋਂ ਵਰਤਿਆ ਜਾ ਸਕੇਗਾ। ਇਸ ਦੋ ਮੰਜ਼ਿਲਾ ਲੰਗਰ ਹਾਲ ਦੀ ਅਤੀ ਆਧੁਨਿਕ ਰਸੋਈ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਸ਼ਤਾਬਦੀ ਮੌਕੇ ਲੰਗਰ :
ਗੁਰੂ ਰਾਮਦਾਸ ਜੀ ਗੁਰਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੀ ਸ਼ਤਾਬਦੀ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਗੋਇੰਦਵਾਲ ਵਿਖੇ ਨਵੇਂ ਲੰਗਰ ਹਾਲ ਵਿੱਚ ਵੱਡੇ ਪੱਧਰ ‘ਤੇ ਲੰਗਰ ਲਗਾਉਣ ਦੀ ਸੇਵਾ ਵੀ ਕੀਤੀ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਦਾ ਲੰਗਰ ਛਕਿਆ ਅਤੇ ਅਤੇ ਗੁਰੂ ਘਰ ਨਤਮਸਤਕ ਹੋ ਕੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
© 2024 Kar Sewa Bhuri Wale Sri Amritsar. All Rights Reserved.